ਵਿਸ਼ਵ ਸਿਹਤ ਦਿਵਸ ਮੌਕੇ ਸੁਖਬੀਰ ਬਾਦਲ ਨੇ ਵੈਂਟੀਲੇਟਰਾਂ ਨਾਲ ਲੈਸ ਐਂਬੂਲੈਂਸ ਨੂੰ ਦਿੱਤੀ ਹਰੀ ਝੰਡੀ - ਸੁਖਬੀਰ ਬਾਦਲ
🎬 Watch Now: Feature Video

ਬਠਿੰਡਾ: ਵਿਸ਼ਵ ਸਿਹਤ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਜਲਾਲਾਬਾਦ ਦੇ ਇਲਾਕਾ ਨਿਵਾਸੀਆਂ ਲਈ ਵੈਂਟੀਲੇਟਰਾਂ ਨਾਲ ਲੈਸ ਪਹਿਲੇ ਐਂਬੂਲੈਂਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ 17.19 ਲੱਖ ਰੁਪਏ ਦੀ ਐਂਬੂਲੈਂਸ ਮਰੀਜ਼ਾਂ ਦੀ ਦੇਖਭਾਲ ਕਰਨ ਲਈ ਪੂਰੀ ਤਰ੍ਹਾਂ ਲੈਸ ਹੈ, ਜਿਸ ਵਿੱਚ ਕੋਰੋਨਾ ਵਾਇਰਸ ਪੀੜਤ ਮਰੀਜ਼ ਵੀ ਸ਼ਾਮਲ ਹਨ। ਪਿਛਲੇ ਹਫਤੇ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਸਰਕਾਰੀ ਹਸਪਤਾਲਾਂ ਵਿੱਚ ਵੈਂਟੀਲੇਟਰਾਂ ਦੀ ਭਾਰੀ ਘਾਟ ਹੋਣ ਦੀਆਂ ਖ਼ਬਰਾਂ ਤੋਂ ਬਾਅਦ ਸੁਖਬੀਰ ਬਾਦਲ ਨੇ ਆਪਣੇ ਐਮਪੀ ਫੰਡ ਵਿੱਚੋਂ ਇੱਕ ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਸੀ।