5 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਸਰਹਿੰਦ ਵਿਖੇ ਕਰਨਗੇ ਰੈਲੀ - ਸੁਖਬੀਰ ਸਿੰਘ ਬਾਦਲ
🎬 Watch Now: Feature Video
ਫ਼ਤਿਹਗੜ੍ਹ ਸਾਹਿਬ: ਫ਼ਤਿਹਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ(Shiromani Akali Dal BSPA candidate Jagdeep Singh Cheema at Fatehgarh Sahib) ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ। ਇਸ ਮੌਕੇ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ 5 ਦਸੰਬਰ ਨੂੰ 12 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫ਼ਤਿਹਗੜ੍ਹ ਸਾਹਿਬ ਵਿਖੇ ਇੱਕ ਰੈਲੀ ਕਰਨ ਲਈ ਆ ਰਹੇ ਹਨ। ਇਸ ਰੈਲੀ ਦੇ ਦੌਰਾਨ ਸੁਖਬੀਰ ਸਿੰਘ ਬਾਦਲ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਸਪਾ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨਗੇ। ਜਗਦੀਪ ਸਿੰਘ ਚੀਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ 5 ਦਸੰਬਰ ਨੂੰ ਵੱਧ ਤੋਂ ਵੱਧ ਲੋਕ ਫ਼ਤਿਹਗੜ੍ਹ ਸਾਹਿਬ ਵਿਖੇ ਹੋ ਰਹੀ ਰੈਲੀ ਵਿੱਚ ਬਾਦਲ ਦੇ ਵਿਚਾਰ ਸੁਣ ਲਈ ਜ਼ਰੂਰ ਪਹੁੰਚਣ।