ਵਿਧਾਨ ਸਭਾ ਚੋਣਾਂ ਨੂੰ ਲੈਕੇ ਅਕਾਲੀ ਦਲ-ਬਸਪਾ ਗਠਜੋੜ ਸਰਗਰਮ - ਵਿਧਾਨ ਸਭਾ ਚੋਣਾਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13823446-675-13823446-1638699449635.jpg)
ਹੁਸ਼ਿਆਰਪੁਰ: ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਵਿਖੇ ਸ੍ਰੋਮਣੀ ਅਕਾਲੀ ਦਲ ਅਤੇ ਬਹੁਜਨ ਪਾਰਟੀ (Shiromani Akali Dal and Bahujan Party) ਦੇ ਲੀਡਰਾਂ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਅਗਵਾਈ ਸੀਨੀਅਰ ਅਕਾਲੀ ਆਗੂ ਜਸਵੰਤ ਸਿੰਘ ਬਿੱਟੂ ਵੱਲੋਂ ਕੀਤੀ ਗਈ। ਜਿਸ ਵਿੱਚ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ (Shiromani Akali Dal and Bahujan Party) ਦੇ ਸਾਂਝੇ ਉਮੀਦਵਾਰ ਲਖਵਿੰਦਰ ਸਿੰਘ ਲੱਖੀ ਦੇ ਹੱਕ ਵਿੱਚ ਮੁਹਿੰਮ ਨੂੰ ਤੇਜ਼ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ 17 ਦਸੰਬਰ ਨੂੰ ਉੜਮੁੜ ਟਾਂਡਾ ਫੇਰੀ ‘ਤੇ ਪਹੁੰਚ ਰਹੇ ਸ੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal's visit to Tanda) ਦੀਆਂ ਕਰਵਾਈਆਂ ਜਾ ਰਹੀਆਂ ਰੈਲੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।