ਸੁਖਦੇਵ ਢੀਂਡਸਾ ਤੇ ਬ੍ਰਹਮਪੁਰਾ ਹੋਏ ਅਕਾਲੀ ਦਲ ਬਾਦਲ ਦੇ ਵਿਰੁੱਧ - Brahmapur against Akali Dal Badal
🎬 Watch Now: Feature Video
ਜਲੰਧਰ 'ਚ ਸਥਿਤ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ ਗੁਰਦੁਆਰਾ ਸਾਹਿਬ ਵਿੱਚ ਅਕਾਲੀ ਦਲ ਟਕਸਾਲੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਸੁਖਦੇਵ ਢੀਂਡਸਾ ਨਤਮਸਤਕ ਹੋਏ। ਇੱਥੇ ਉਨ੍ਹਾਂ ਹੋਰ ਪੰਥਕਾ ਨਾਲ ਇਕੱਠੇ ਹੋ ਕੇ ਇੱਕ ਬੈਠਕ ਕੀਤੀ। ਮੀਟਿੰਗ ਤੋਂ ਬਾਅਦ ਸੁਖਦੇਵ ਢੀਂਡਸਾ ਤੇ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਅਕਾਲੀ ਭਾਜਪਾ ਤੇ ਕਾਂਗਰਸ ਵੱਲੋਂ ਉਨ੍ਹਾਂ ਦੇ ਪੰਥ ਨੂੰ ਲੈ ਕੇ ਜੋ ਕੁਝ ਕੀਤਾ ਜਾ ਰਿਹਾ ਹੈ, ਇਸ ਨੂੰ ਵੱਖ-ਵੱਖ ਥਾਂ ਤੇ ਵੱਖ-ਵੱਖ ਤਰੀਕੇ ਰਾਹੀਂ ਐੱਸਜੀਪੀਸੀ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਅਤੇ ਰੈਲੀਆਂ ਕੀਤੀ ਜਾਣਗੀਆਂ ਤੇ ਬਾਅਦ ਦੀ ਰਣਨੀਤੀ ਤੈਅ ਕੀਤੀ ਜਾਵੇਗੀ।