'ਅਕਾਲੀ ਦਲ ਤੋਂ ਕੱਢੇ ਗਏ ਆਗੂਆਂ ਲਈ ਸਫ਼ਰ-ਏ-ਅਕਾਲੀ ਲਹਿਰ'
🎬 Watch Now: Feature Video
ਦਿੱਲੀ ਵਿਖੇ ਕਰਵਾਏ ਸ਼ਨਿੱਚਰਵਾਰ ਨੂੰ ਸਫ਼ਰ-ਏ-ਅਕਾਲੀ ਲਹਿਰ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਪੰਜਾਬ ਅਤੇ ਦਿੱਲੀ ਦੇ ਵੱਡੇ ਸਿੱਖ ਲੀਡਰਾਂ ਨੇ ਹਿੱਸਾ ਲਿਆ। ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦੀ ਸ਼ਤਾਬਦੀ ਨੂੰ ਲੈ ਕੇ ਦਿੱਲੀ ਦੇ ਪ੍ਰਮੁੱਖ ਸਿੱਖ ਸੰਗਠਨਾਂ ਅਤੇ ਸਮੂਹ ਅਕਾਲੀ ਪਰਿਵਾਰਾਂ ਨੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਸਰਪ੍ਰਸਤੀ ਵਿੱਚ ਸਫ਼ਰ ਅਕਾਲੀ ਅਕਾਲੀ ਲਹਿਰ ਵਿਚਾਰ ਗੋਸ਼ਟੀ ਵਿੱਚ ਹਿੱਸਾ ਲਿਆ। ਇਸ ਮੌਕੇ ਈਟੀਵੀ ਭਾਰਤ ਨਾਲ ਗੱਲ ਕਰਦੇ ਹੋਏ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਪਾਰਟੀ ਪ੍ਰਧਾਨ ਬਣਨ ਪਿੱਛੋਂ ਜਿਨ੍ਹਾਂ ਆਗੂਆਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਹੈ, ਜਾਂ ਜਿਨ੍ਹਾਂ ਨੇ ਪਾਰਟੀ ਛੱਡੀ ਹੈ। ਉਨ੍ਹਾਂ ਸਾਰੇ ਆਗੂਆਂ ਨੂੰ ਇਕੱਠਾ ਕਰਕੇ ਸਫ਼ਰ-ਏ-ਅਕਾਲੀ ਲਹਿਰ ਦੀ ਸ਼ੁਰੂਆਤ ਕੀਤੀ ਗਈ। ਪਾਰਟੀ 'ਚੋਂ ਸਸਪੈਂਡ ਕੀਤੇ ਜਾਣ 'ਤੇ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ, ਜਦੋਂ ਨੋਟਿਸ ਮਿਲੇਗਾ ਤਾਂ ਉਹ ਜਵਾਬ ਦੇ ਦੇਣਗੇ।