ਸੁਖਜਿੰਦਰ ਰੰਧਾਵਾ ਗੈਂਗਸਟਰਾਂ ਦੀ ਕਰ ਰਿਹੈ ਮਦਦ: ਸੁਖਬੀਰ ਬਾਦਲ - Sukhbir singh badal
🎬 Watch Now: Feature Video
ਚੰਡੀਗੜ੍ਹ ਦੇ ਸੈਕਟਰ 28 ਸਥਿਤ ਅਕਾਲੀ ਦਲ ਦੇ ਦਫ਼ਤਰ 'ਚ ਸ਼ੁੱਕਰਵਾਰ ਨੂੰ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ ਹੋਈ। ਇਸ ਬੈਠਕ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਸੁਖਬੀਰ ਬਾਦਲ ਨੇ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ 'ਤੇ ਕਈ ਤਿੱਖੇ ਸ਼ਬਦੀ ਹਮਲੇ ਕੀਤੇ। ਸੁਖਬੀਰ ਨੇ ਕਿਹਾ ਕਿ ਰੰਧਾਵਾ ਗੈਂਗਸਟਰਾਂ ਨੂੰ ਪੁਲਿਸ ਦੀ ਮਦਦ ਨਾਲ ਸ਼ੈਲਟਰ ਦੇ ਰਹੇ ਹਨ। ਸੁਖਬੀਰ ਬਾਦਲ ਨੇ ਇਥੋਂ ਤੱਕ ਕਹਿ ਦਿੱਤਾ ਕਿ ਸੁਖਜਿੰਦਰ ਰੰਧਾਵਾ ਦਾ ਦਿਮਾਗ ਦਾ ਮਾਨਸਿਕ ਸੰਤੁਲਨ ਵਿਗੜ ਗਿਆ ਹੈ। ਉਹ ਮੈਂਟਲ ਹੋ ਚੁੱਕੇ ਹਨ ਤੇ ਉਹ ਗੁਰੂ ਸਾਹਿਬ ਦੀ ਬੇਅਦਬੀਆਂ ਵੀ ਕਰ ਰਹੇ ਹਨ। ਸੁਖਬੀਰ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ 7 ਦਿਨਾਂ ਦੇ ਅੰਦਰ ਸਾਬਕਾ ਸਰਪੰਚ ਬਾਬਾ ਗੁਰਦੀਪ ਦੇ ਹੱਤਿਆਰਿਆਂ ਨੂੰ ਨਹੀਂ ਫੜਿਆ ਜਾਂਦਾ ਤਾਂ ਅਕਾਲੀ ਦਲ ਸੜਕਾਂ 'ਤੇ ਉੱਤਰ ਪ੍ਰਦਰਸ਼ਨ ਕਰੇਗਾ।