ਗੈਂਗਸਟਰਾਂ ਦੇ ਮੁੱਦੇ ਨੂੰ ਲੈ ਸੁਖਜਿੰਦਰ ਰੰਧਾਵਾ ਨੇ ਮਜੀਠੀਆ 'ਤੇ ਵਿਨ੍ਹਿਆਂ ਨਿਸ਼ਾਨਾ - ਅਕਾਲੀ ਦਲ ਦੇ ਲੀਡਰ
🎬 Watch Now: Feature Video
ਚੰਡੀਗੜ੍ਹ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਅਕਾਲੀ ਦਲ ਵੱਲੋਂ ਲਗਾਤਾਰ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਉੱਤੇ ਸ਼ਬਦੀ ਵਾਰ ਕੀਤੇ ਜਾ ਰਹੇ ਹਨ। ਹਾਲ ਹੀ, ਵਿੱਚ ਰੰਧਾਵਾ ਦੀ ਫੋਟੋ ਕਿਸੇ ਡਿਲਿੰਗ ਟਰਨਲ ਨਾਲ ਵਾਇਰਲ ਹੋਈ ਸੀ ਅਤੇ ਉਸ ਨੂੰ ਸੁਖਜਿੰਦਰ ਰੰਧਾਵਾ ਦਾ ਨਜਦੀਕੀ ਦੱਸਿਆ ਜਾ ਰਿਹਾ ਸੀ। ਇਸ ਸੰਬੰਧ ਵਿੱਚ ਸੁਖਜਿੰਦਰ ਰੰਧਾਵਾ ਵੱਲੋਂ ਵਿਸ਼ੇਸ਼ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੇ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਅਕਾਲੀ ਦਲ ਦੇ ਲੀਡਰ ਵਿਕਰਮ ਸਿੰਘ ਮਜੀਠੀਆ ਉੱਤੇ ਨਿਸ਼ਾਨਾ ਵਿੰਨ੍ਹੇ। ਉਨ੍ਹਾਂ ਵਿਕਰਮ ਸਿੰਘ ਮਜੀਠੀਆ ਉੱਤੇ ਗੈਂਗਸਟਰਾਂ ਨੂੰ ਪਨਾਹ ਦੇਣ ਦਾ ਅਤੇ ਉਨ੍ਹਾਂ ਨੂੰ ਅਪਰਾਧ ਲਈ ਹੁੰਗਾਰਾ ਦੇਣ ਦਾ ਦੋਸ਼ ਲਗਾਇਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮਜੀਠੀਆ ਵੱਲੋਂ ਕੀਤੀ ਗਈ ਟਿੱਪਣੀ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਆਪਣਾ ਕੰਮ ਬਖ਼ੂਬੀ ਪਤਾ ਹੈ ਅਤੇ ਉਨ੍ਹਾਂ ਨੂੰ ਇਹ ਨਾ ਸਿਖਾਇਆ ਜਾਵੇ ਕਿ ਜੇਲ ਦਾ ਕੰਮ ਕਿਵੇਂ ਕਰਨਾ ਹੈ। ਰੰਧਾਵਾ ਨੇ ਕਿਹਾ ਕਿ ਜਦੋਂ ਤਕ ਮਜੀਠੀਆ ਜੇਲ੍ਹ ਨਹੀਂ ਪੁੱਜ ਜਾਂਦੇ, ਉਦੋਂ ਤਕ ਉਹ ਉਨ੍ਹਾਂ ਦਾ ਪਿੱਛਾ ਨਹੀਂ ਛੱਡਣਗੇ।