ਫੂਡ ਐਂਡ ਸਪਲਾਈ ਵਿਭਾਗ ਨੇ ਸਰਬੱਤ ਦੇ ਭਲੇ ਲਈ ਕਰਵਾਏ ਸੁਖਮਨੀ ਸਾਹਿਬ ਦੇ ਪਾਠ - ਪੀ.ਆਰ ਸੈਂਟਰ ਪਟਿਆਲਾ
🎬 Watch Now: Feature Video
ਹਰ ਸਾਲ ਦੀ ਤਰ੍ਹਾਂ ਪਟਿਆਲਾ ਦੀ ਸਰਹਿੰਦ ਰੋਡ 'ਤੇ ਸਥਿਤ ਫੂਡ ਐਂਡ ਸਪਲਾਈ ਵਿਭਾਗ ਦੇ ਪੀ.ਆਰ ਸੈਂਟਰ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ। ਸੁਖਮਨੀ ਸਾਹਿਬ ਦੇ ਪਾਠ ਤੋਂ ਉਪਰੰਤ ਰਾਗੀ ਸਿੰਘਾਂ ਨੇ ਇਲਾਹੀ ਬਾਣੀ ਨਾਲ ਸੰਗਤ ਨੂੰ ਨਿਹਾਲ ਕੀਤਾ ਤੇ ਸਮਾਪਤੀ ਤੋਂ ਬਾਅ ਦ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਖ਼ਾਸ ਤੌਰ 'ਤੇ ਪੁੱਜੇ ਆਲ ਇੰਡੀਆ ਸ਼ੈਲਰ ਐਸੋਸੀਏਸ਼ਨ ਦੇ ਪ੍ਰਧਾਨ ਤਰਸੇਮ ਸੈਣੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਤਕਰੀਬਨ 200 ਲੋਕਾਂ ਨੇ ਸ਼ਿਰਕਤ ਕੀਤੀ ਤੇ ਜਿਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।