ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੂੰ ਜਾਰੀ ਕੀਤੇ ਸਮਨ ਕੇਂਦਰ ਦੀ ਚਾਲ: ਮਨਪ੍ਰੀਤ ਬਾਦਲ - centre government
🎬 Watch Now: Feature Video
ਬਠਿੰਡਾ: ਬੀਤੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਮਨ ਜਾਰੀ ਕੀਤਾ ਸੀ। ਇਸ ਸਬੰਧੀ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਦੇ ਖਿਲਾਫ਼ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਬਿੱਲ ਰੱਖਿਆ ਸੀ ਜਿਸ ਦਾ ਬਦਲਾ ਕੇਂਦਰ ਸਰਕਾਰ ਕੈਪਟਨ ਪਰਿਵਾਰ ਤੋਂ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਜਾਣ-ਬੁੱਝ ਕੇ ਸਾਜਿਸ਼ ਦੇ ਤਹਿਤ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।