ਕੋਰੋਨਾ ਵਾਇਰਸ ਕਾਰਨ ਸੁਨਾਮ ਦੇ ਸਬ-ਇੰਸਪੈਕਟਰ ਗੁਰਤੇਜ ਸਿੰਘ ਦੀ ਮੌਤ - ਕੋਰੋਨਾ ਵਾਇਰਸ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8726840-thumbnail-3x2-sd.jpg)
ਸੰਗਰੂਰ: ਹਲਕਾ ਸੁਨਾਮ ਵਿਖੇ ਕੋਰੋਨਾ ਵਾਇਰਸ ਕਾਰਨ ਇੱਕ ਪੁਲਿਸ ਅਧਿਕਾਰੀ ਦੀ ਮੌਤ ਹੋ ਗਈ ਹੈ। ਮ੍ਰਿਤਕ ਪੁਲਿਸ ਅਧਿਕਾਰੀ ਦੀ ਪਛਾਣ ਗੁਰਤੇਜ ਸਿੰਘ ਵਜੋਂ ਹੋਈ ਹੈ। ਕੁਝ ਦਿਨ ਪਹਿਲਾਂ ਹੀ ਗੁਰਤੇਜ ਸਿੰਘ ਦੇ ਕੋਰੋਨਾ ਸੰਕਰਮਿਤ ਹੋਣ ਦੀ ਪੁਸ਼ਟੀ ਹੋਈ ਸੀ। ਜਿਸ ਤੋਂ ਬਾਅਦ ਉਥੇ ਉਨ੍ਹਾਂ ਦਾ ਡਾਈਬਟੀਜ਼ ਤੇ ਕੋਰੋਨਾ ਵਾਇਰਸ ਦਾ ਇਲਾਜ ਜਾਰੀ ਸੀ। ਮ੍ਰਿਤਕ ਪੁਲਿਸ ਅਧਿਕਾਰੀ ਨੂੰ ਸਰਕਾਰੀ ਸਨਮਾਨ ਨਾਲ ਅੰਤਮ ਵਿਦਾਈ ਦਿੱਤੀ ਗਈ। ਇਸ ਦੌਰਾਨ ਕੋਰੋਨਾ ਪ੍ਰੋਟੋਕਾਲ ਤਹਿਤ ਉਨ੍ਹਾਂ ਦਾ ਅੰਤਮ ਸਸਕਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸਣੇ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ।
Last Updated : Sep 8, 2020, 8:53 PM IST