ਸੁਨੀਲ ਗਾਵਸਕਰ ਦਰਬਾਰ ਸਾਹਿਬ ਹੋਏ ਨਤਮਸਤਕ, ਕੋਰੋਨਾ ਨਾਲ ਲੜਨ ਲਈ ਕੀਤੀ ਅਰਦਾਸ - ਵਿਸ਼ਵ ਨੂੰ ਕੋਰੋਨਾ ਵਾਇਰਸ ਨਾਲ ਲੜਣ ਲਈ ਸੁਨੀਲ ਗਵਾਸਕਰ ਨੇ ਸ੍ਰੀ ਹਰੀਮੰਦਰ ਸਾਹਿਬ ਵਿਖੇ ਕੀਤੀ ਅਰਦਾਸ
🎬 Watch Now: Feature Video
ਅੰਮ੍ਰਿਤਸਰ: ਭਾਰਤ ਦੇ ਸਾਬਕਾ ਕੌਮਾਂਤਰੀ ਕ੍ਰਿਕਟਰ ਸੁਨੀਲ ਗਾਵਸਕਰ ਧਰਮਸ਼ਾਲਾ ਪਹੁੰਚਣ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਵਿਖੇ ਨਤਮਸਤਕ ਹੋਏ। ਗਾਵਸਕਰ ਨੇ ਦਰਬਾਰ ਸਾਹਿਬ ਵਿਖੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਰੂਹਾਨੀਅਤ ਦੇ ਇਸ ਕੇਂਦਰ ਵਿੱਚ ਆ ਕੇ ਮਨ ਦੀ ਸ਼ਾਂਤੀ ਮਿਲਦੀ ਹੈ ਤੇ ਉਹ 25 ਸਾਲਾ ਬਾਅਦ ਸ੍ਰੀ ਗੁਰੂ ਰਾਮ ਦਾਸ ਜੀ ਦੀ ਧਰਤੀ 'ਤੇ ਗੁਰੂ ਸਾਹਿਬਾਨ ਦੇ ਦਰਸ਼ਨਾਂ ਲਈ ਆਏ ਹਨ। ਸੁਨੀਲ ਗਵਾਸਕਰ ਨੇ ਕਿਹਾ ਕਿ ਅੱਜ ਪੂਰਾ ਵਿਸ਼ਵ ਕੋਰੋਨਾ ਵਾਇਰਸ ਦੀ ਮਹਾਂ-ਮਾਰੀ ਨਾਲ ਲੜ ਰਿਹਾ ਹੈ। ਉਹ ਅਰਦਾਸ ਕਰਦੇ ਹਨ ਕਿ ਸਭ ਕੁਝ ਛੇਤੀ ਸਹੀ ਹੋ ਜਾਵੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਉਹ ਧਰਮਸ਼ਾਲਾ 'ਚ ਖੇਡੇ ਜਾ ਰਹੇ ਭਾਰਤ ਬਨਾਮ ਦੱਖਣੀ ਅਫ਼ਰੀਕਾ ਦੇ ਪਹਿਲੇ ਮੈਚ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦਾ ਪ੍ਰਭਾਵ ਕ੍ਰਿਕਟ ਜਗਤ 'ਤੇ ਵੀ ਪੈ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਤੇ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ।
Last Updated : Mar 12, 2020, 11:56 AM IST