ਸੰਨੀ ਦਿਓਲ ਨੂੰ ਆਈ ਗੁਰਦਾਸਪੁਰੀਆਂ ਦੀ ਯਾਦ - ਸੰਨੀ ਦਿਓਲ ਨੇ ਕੀਤੀ ਮੀਟਿੰਗ
🎬 Watch Now: Feature Video
ਕੇਂਦਰ ਸਰਕਾਰ ਵੱਲੋਂ ਚਲਾਈ ਜਾ ਰਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਸੋਮਵਾਰ ਨੂੰ ਕੇਂਦਰੀ ਮੰਤਰੀ ਸੋਮਪ੍ਰਕਾਸ਼ ਅਤੇ ਗੁਰਦਾਸਪੁਰ ਤੋਂ ਸਾਂਸਦ ਸੰਨੀ ਦਿਓਲ ਨੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਅਤੇ ਕੇਂਦਰ ਸਰਕਾਰ ਦੀਆਂ ਚੱਲ ਰਹੀਆਂ ਯੋਜਨਾਵਾਂ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਦੇ ਆਦੇਸ਼ ਦਿੱਤੇ। ਮੀਟਿੰਗ ਵਿੱਚ ਸੰਨੀ ਦਿਓਲ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਮੀਡੀਆ ਨਾਲ ਗੱਲ ਕਰਦੇ ਹੋਏ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ ਗਈ।