'ਦਿੱਲੀ ਸਰਕਾਰ ਦੇ ਵਾਂਗ ਪੰਜਾਬ ਸਰਕਾਰ ਦੇਵੇ ਆਟੋ ਟੈਕਸੀ ਚਾਲਕਾਂ ਨੂੰ ਰਾਹਤ' - ਆਟੋ ਟੈਕਸੀ ਚਾਲਕਾਂ ਨੂੰ ਰਾਹਤ
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਚ ਆਮ ਆਦਮੀ ਪਾਰਟੀ ਵੱਲੋਂ ਆਟੋ ਟੈਕਸੀ ਸੰਚਾਲਕਾਂ ਦੇ ਸਮਰਥਨ ਚ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸੁਰੇਸ਼ ਗੋਇਲ ਨੇ ਪੰਜਾਬ ਤੋਂ ਦਿੱਲੀ ਸਰਕਾਰ ਵਾਂਗ ਟੈਕਸੀ ਚਾਲਕਾਂ ਨੂੰ ਰਾਹਤ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਿੱਲੀ ਸਰਕਾਰ ਵਲੋਂ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਆਟੋ ਟੈਕਸੀ ਚਾਲਕਾਂ ਨੂੰ 5000-5000 ਰੁਪਏ ਦਾ ਮੁਆਵਜਾ ਦਿੱਤਾ ਗਿਆ ਹੈ,ਇਸ ਤੋਂ ਇਲਾਵਾ ਉਨ੍ਹਾਂ ਨੂੰ ਟੈਕਸ ਤੋਂ ਵੀ ਰਾਹਤ ਪ੍ਰਦਾਨ ਕੀਤੀ ਗਈ ਹੈ| ਜਿਸ ਦੀ ਤਰਜ਼ ’ਤੇ ਪੰਜਾਬ ਸਰਕਾਰ ਨੂੰ ਵੀ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਮਦਦ ਨਹੀਂ ਕੀਤੀ ਜਾਂਦੀ ਤਾਂ ਆਮ ਆਦਮੀ ਪਾਰਟੀ ਦੇ ਵਰਕਰ ਟੈਕਸੀ ਚਾਲਕਾਂ ਦੇ ਸਮਰਥਨ ਚ ਪ੍ਰਦਰਸ਼ਨ ਕਰਨ ਨੂੰ ਮਜ਼ਬੂਰ ਹੋ ਜਾਵੇਗੀ।