ਇੱਕ ਦੇਸ਼ ਇੱਕ ਭਾਸ਼ਾ ਬਾਰੇ ਸੁਰਜੀਤ ਪਾਤਰ ਦੇ ਵਿਚਾਰ
🎬 Watch Now: Feature Video
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰੇ ਵਿਸ਼ਵ ਭਰ 'ਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਕਾਲਜ ਦੇ ਸਮਾਗਮ ਵਿੱਚ ਪੰਜਾਬੀ ਸਾਹਿਤ ਦੇ ਉੱਘੇ ਕਵੀ ਸੁਰਜੀਤ ਪਾਤਰ ਪੁੱਜੇ ਜਿੱਥੇ ਉਨ੍ਹਾਂ ਨੇ ਈਟੀਵੀ ਭਾਰਤ ਨਾਲ ਖ਼ਾਸ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪੰਜਾਬੀ ਸਾਹਿਤ ਵਿੱਚ ਵੱਡਾ ਯੋਗਦਾਨ ਹੈ ਕਿਉਂਕਿ ਉਨ੍ਹਾਂ ਨੇ ਗੁਰਬਾਣੀ ਵਿੱਚ ਆਪਣੇ ਆਪ ਨੂੰ ਵੀ ਸ਼ਾਇਰ ਦੱਸਿਆ ਹੈ। ਇਸ ਦੇ ਨਾਲ ਹੀ ਇੱਕ ਦੇਸ਼ ਇੱਕ ਭਾਸ਼ਾ ਦੇ ਮੁੱਦੇ ਤੇ ਉਨ੍ਹਾਂ ਕਿਹਾ ਕਿ ਸਾਰੀਆਂ ਭਾਸ਼ਾਵਾਂ ਹੀ ਬੜੀਆਂ ਖੁਬਸੂਰਤ ਹਨ ਅਤੇ ਆਪਣੀ ਮਹੱਤਤਾ ਰੱਖਦੀਆਂ ਹਨ, ਪਰ ਕਿਸੇ ਭਾਸ਼ਾ ਨੂੰ ਧੱਕੇ ਨਾਲ ਲਾਗੂ ਕਰਨਾ ਸਹੀ ਨਹੀਂ।