ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਵਰਕਰਾਂ 'ਚ ਸੋਗ ਦੀ ਲਹਿਰ - ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ
🎬 Watch Now: Feature Video
ਪਟਿਆਲਾ: ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਦੇ ਦੇਹਾਂਤ ਤੋਂ ਬਾਅਦ ਜਿੱਥੇ ਪੂਰੇ ਦੇਸ਼ 'ਚ ਮਾਤਮ ਛਾਇਆ ਹੈ ਉੱਥ ਹੀ ਬੀਜੇਪੀ ਵਰਕਰਾਂ ਵੱਲੋਂ ਵੀ ਸੁਸ਼ਮਾ ਸਵਰਾਜ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਟਾ ਦੱਸਦਿਆਂ ਦੁੱਖ ਪ੍ਰਗਟਾਇਆ ਜਾ ਰਿਹਾ ਹੈ। ਪਟਿਆਲਾ ਭਾਜਪਾ ਦੇ ਸ਼ਹਿਰੀ ਪ੍ਰਧਾਨ ਹਰਿੰਦਰ ਕੋਹਲੀ ਨੇ ਦੁਖ ਪ੍ਰਗਟਾਉਂਦਿਆ ਕਿਹਾ ਹੈ ਕਿ ਸੁਸ਼ਮਾ ਸਵਰਾਜ ਵਰਗੇ ਦਿੱਗਜ ਨੇਤਾ ਨੂੰ ਦੇਸ਼ ਹਮੇਸ਼ਾ ਯਾਦ ਰੱਖੇਗਾ ਅਤੇ ਪਾਰਟੀ 'ਚ ਉਨ੍ਹਾਂ ਦੀ ਕਮੀ ਨੂੰ ਕੋਈ ਪੂਰਾ ਨਹੀਂ ਕਰ ਸਕਦਾ। ਦੱਸਣਯੋਗ ਹੈ ਕਿ ਮੰਗਲਵਾਰ ਦੀ ਰਾਤ ਦੇਸ਼ ਦੀ ਦਿੱਗਜ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਨੇ ਦੇਸ਼ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ।