ਬਠਿੰਡਾ 'ਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ - ਮਰੀਜ਼
🎬 Watch Now: Feature Video
ਬਠਿੰਡਾ ਵਿੱਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ। ਇਸ ਸ਼ੱਕੀ ਮਰੀਜ਼ ਨੂੰ ਇਲਾਜ ਲਈ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ । ਇਸ ਦੀ ਜਾਣਕਾਰੀ ਸਰਕਾਰੀ ਹਸਪਤਾਲ ਦੇ ਐਮਰਜੈਂਸੀ ਮੈਡੀਕਲ ਅਫਸਰ ਡਾਕਟਰ ਗੁਰਮੇਲ ਸਿੰਘ ਨੇ ਦਿੱਤੀ ਹੈ । ਉਨ੍ਹਾਂ ਦੱਸਿਆ ਕਿ ਸ਼ੱਕੀ ਮਰੀਜ਼ ਮਲੇਸ਼ੀਆ ਗਿਆ ਹੋਇਆ ਸੀ। ਜਦੋਂ ਵਾਪਸ ਪਰਤਿਆਂ ਤਾਂ ਉਸ ਨੂੰ ਖਾਸੀ ਅਤੇ ਜੁਕਾਮ ਸੀ ਜਿਸ ਦੇ ਇਲਾਜ ਲਈ ਉਹ ਸਰਕਾਰੀ ਹਸਪਤਾਲ ਦੀ ਓਪੀਡੀ ਵਿੱਚ ਆਇਆ ਸੀ ।ਜਿਸ ਨੂੰ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰਕੇ ਇਸ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਟੈਸਟ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਫਿਲਹਾਲ ਸ਼ੱਕੀ ਮਰੀਜ਼ ਦੀ ਹਾਲਤ ਠੀਕ ਬਨਣੀ ਹੋਈ ਹੈ।