ਹੁਣ ਸਫਾਈ ਕਰਮਚਾਰੀਆਂ ਨੇ ਖੋਲ੍ਹਿਆ ਸਰਕਾਰ ਖਿਲਾਫ ਮੋਰਚਾ
🎬 Watch Now: Feature Video
ਰੂਪਨਗਰ: ਐਨਐਚਐਮ ਮੁਲਾਜ਼ਮਾਂ ਤੋਂ ਬਾਅਦ ਹੁਣ ਸਫਾਈ ਸੇਵਕਾਂ ਵੱਲੋਂ ਵੀ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਸਫਾਈ ਕਰਮਚਾਰੀਆਂ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਸਫਾਈ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਸੂਬੇ ਭਰ ’ਚ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਜਦੋਂ ਤੱਕ ਸਰਕਾਰ ਉਨ੍ਹਾਂ ਦੀ ਮੰਗਾਂ ਨੂੰ ਪੂਰੀਆਂ ਨਹੀਂ ਕਰਦੀ ਉਦੋਂ ਤੱਕ ਉਹ ਆਪਣੀ ਹੜਤਾਲ ਰੱਖਣਗੇ।