ਸਫ਼ਾਈ ਕਾਮਿਆਂ ਵਲੋਂ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ - ਸਰਕਾਰ ਕੋਲੋਂ ਮਹਿਜ਼ ਲਾਰੇ
🎬 Watch Now: Feature Video
ਰੂਪਨਗਰ: ਸਫ਼ਾਈ ਕਾਮਿਆਂ ਵਲੋਂ ਸੂਬਾ ਪੱਧਰੀ ਹੜਤਾਲ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦਿਆਂ ਸਫ਼ਾਈ ਕਾਮਿਆਂ ਵਲੋਂ ਆਪਣੇ ਕੰਮ ਛੱਡ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਰੂਪਨਗਰ 'ਚ ਸਫ਼ਾਈ ਕਾਮਿਆਂ ਵਲੋਂ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਕੋਲੋਂ ਮਹਿਜ਼ ਲਾਰੇ ਹੀ ਮਿਲ ਰਹੇ ਹਨ। ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਸਫ਼ਾਈ ਕਾਮਿਆਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।