ਸਫ਼ਾਈ ਸੇਵਕਾਂ ਮੋਟਰਸਾਈਕਲ ਰੈਲੀ ਕੱਢ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ - ਕੱਚੇ ਕਾਮਿਆਂ ਨੂੰ ਪੱਕੇ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਸਫ਼ਾਈ ਕਾਮਿਆਂ ਦਾ ਪ੍ਰਦਰਸ਼ਨ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਹੈ। ਜਿਸ ਨੂੰ ਲੈਕੇ ਉਨ੍ਹਾਂ ਵਲੋਂ ਨਿਰੰਤਰ ਹੜਤਾਲ ਜਾਰੀ ਹੈ। ਇਸ ਦੇ ਚੱਲਦਿਆਂ ਹਲਕਾ ਗਿੱਦੜਬਾਹਾ 'ਚ ਸਫ਼ਾਈ ਕਾਮਿਆਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕਰਦਿਆਂ ਮੋਟਰਸਾਈਕਲ ਰੈਲੀ ਕੱਢੀ ਗਈ। ਸਫ਼ਾਈ ਕਾਮਿਆਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਮਹਿਜ਼ ਲਾਰੇ ਹੀ ਮਿਲੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਸਰਕਾਰ ਕੱਚੇ ਕਾਮਿਆਂ ਨੂੰ ਪੱਕੇ ਅਤੇ ਪੈਨਸ਼ਨ ਬਹਾਲ ਨਹੀਂ ਕਰਦੀ, ਇਹ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ।