ਸਫ਼ਾਈ ਕਾਮਿਆਂ ਦੀ ਹੜਤਾਲ 13ਵੇਂ ਦਿਨ ਵੀ ਜਾਰੀ - ਸੰਘਰਸ਼ ਜਾਰੀ ਰਹੇਗਾ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਸੂਬਾ ਪੱਧਰੀ ਹੜਤਾਲ ਲਗਾਤਾਰ ਜਾਰੀ ਹੈ। ਇਸ ਦੇ ਤਹਿਤ ਸਰਹਿੰਦ ਨਗਰ ਕੌਂਸਲ ਦੇ ਸਫ਼ਾਈ ਕਾਮਿਆਂ ਵਲੋਂ ਅਣਮਿੱਥੇ ਸਮੇਂ ਲਈ ਕੀਤੀ ਜਾ ਰਹੀ ਹੜਤਾਲ ਨੂੰ 13 ਦਿਨ ਪੂਰੇ ਹੋ ਚੁੱਕੇ ਹਨ। ਇਸ ਮੌਕੇ ਸਫ਼ਾਈ ਕਾਮਿਆਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਲਾਰੇ ਹੀ ਲਗਾਏ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੋਕੇ ਅਕਾਲੀ ਆਗੂ ਦੀਦਾਰ ਸਿੰਘ ਭੱਟੀ ਦਾ ਕਹਿਣਾ ਕਿ ਸਰਕਾਰ ਨੂੰ ਸਿਹਤ ਕਾਮਿਆਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਕਾਟੋ ਕਲੇਸ 'ਚ ਲੱਗੀ ਹੋਈ ਹੈ।