Sweepers strike: ਸਫ਼ਾਈ ਕਾਮਿਆਂ ਦੀ ਹੜਤਾਲ 22ਵੇਂ ਦਿਨ ਵੀ ਜਾਰੀ - ਸਰਕਾਰ ਵਲੋਂ ਉਨ੍ਹਾਂ ਨੂੰ ਲਾਰੇ
🎬 Watch Now: Feature Video
ਫਿਰੋਜ਼ਪੁਰ: ਆਪਣੀਆਂ ਮੰਗਾਂ ਨੂੰ ਲੈਕੇ ਸਫ਼ਾਈ ਕਾਮਿਆਂ ਵਲੋਂ ਸੂਬਾ ਪੱਧਰੀ ਹੜਤਾਲ(State level strike) ਕੀਤੀ ਜਾ ਰਹੀ ਹੈ। ਇਸ ਮੌਕੇ ਫਿਰੋਜ਼ਪੁਰ 'ਚ ਸਫ਼ਾਈ ਕਾਮਿਆਂ ਦੀ ਹੜਤਾਲ 22ਵੇਂ ਦਿਨ 'ਚ ਦਾਖ਼ਲ ਹੋ ਚੁੱਕੀ ਹੈ। ਇਸ ਮੌਕੇ ਸਥਾਨਕ ਲੋਕਾਂ ਦਾ ਸਾਥ ਵੀ ਸਫ਼ਾਈ ਕਾਮਿਆਂ ਨੂੰ ਮਿਲ ਰਿਹਾ ਹੈ। ਇਸ ਮੌਕੇ ਕਾਮਿਆਂ ਦਾ ਕਹਿਣਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਲਾਰੇ ਹੀ ਲਗਾਏ ਜਾ ਰਹੇ ਹਨ। ਜਿਸ ਕਾਰਨ ਉਹ ਹੜਤਾਲ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।