ਸਫਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ
🎬 Watch Now: Feature Video
ਮੁਕਤਸਰ ਸਾਹਿਬ : ਸਫ਼ਾਈ ਸੇਵਕਾਂ ਵੱਲੋਂ ਪੂਰੇ ਪੰਜਾਬ ਵਿੱਚ ਲਗਾਤਾਰ ਹੜਤਾਲ ਕੀਤੀ ਹੋਈ ਹੈ ਇਸੇ ਦੇ ਸਬੰਧ ਵਿੱਚ ਮੁਕਤਸਰ ਚ ਵੀ ਸਫਾਈ ਸੇਵਕਾਂ ਵੱਲੋਂ ਨਗਰ ਕੌਂਸਲ ਦੇ ਬਾਹਰ ਬੈਠ ਕੇ ਹੜਤਾਲ ਕੀਤੀ ਜਾ ਰਹੀ ਜਿਸ ਕਾਰਨ ਸ਼ਹਿਰ ਵਿੱਚ ਸਫ਼ਾਈ ਦਾ ਬਹੁਤ ਬੁਰਾ ਹਾਲ ਹੋਇਆ ਪਿਆ ਹੈ। ਥਾਂ ਥਾਂ ਕੂੜੇ ਦੇ ਵੱਡੇ ਵੱਡੇ ਢੇਰ ਲੱਗੇ ਪਏ ਹਨ। ਸਫ਼ਾਈ ਕਰਮਚਾਰੀਆਂ ਦੇ ਜਨਰਲ ਸਕੱਤਰ ਮੰਗਤ ਰਾਮ ਦਾ ਕਹਿਣਾ ਹੈ ਕਿ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਰਹੀ। ਸਾਡੀਆਂ ਸਿਰਫ਼ ਜਾਇਜ਼ ਮੰਗਾਂ ਹਨ ਜਿਨ੍ਹਾਂ ਵਿੱਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ। ਇਸ ਕਰਕੇ ਅਸੀਂ ਹੜਤਾਲ ਕੀਤੀ ਹੈ ਪਰ ਹੜਤਾਲ ਕਰਨ ਨਾਲ ਸਰਕਾਰ ਦੇ ਸਿਰ ਤੇ ਜੂੰ ਨਹੀਂ ਸਰਕਦੀ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਸਰਕਾਰ ਸਾਡੀ ਸ਼ਰਤਾਂ ਨਹੀਂ ਮੰਨਦੀ ਉਨਾ ਚਿਰ ਸਾਡੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ ਰਹੇਗੀ।