ਵਿਦੇਸ਼ੀ ਫੁੱਲਾਂ ਨਾਲ ਸਜਿਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ
🎬 Watch Now: Feature Video
ਰੂਪਨਗਰ: ਸਰਬੰਸਦਾਨੀ ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਦੇਸ਼ ਅਤੇ ਦੁਨੀਆਂ ਦੇ ਗੁਰੂਘਰਾਂ ਦੇ ਵਿਚ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ, ਉੱਥੇ ਖ਼ਾਲਸਾ ਪੰਥ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਵੀ ਖ਼ੂਬਸੂਰਤ ਤਰੀਕੇ ਦੇ ਨਾਲ ਸਜਾਇਆ ਗਿਆ ਹੈ। ਗੌਰਤਲਬ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪਟਨਾ ਸਾਹਿਬ ਦੀ ਮੁਕੱਦਸ ਧਰਤੀ 'ਤੇ ਹੋਇਆ ਪਰ ਗੁਰੂ ਸਾਹਿਬ ਨੇ ਲੰਮਾ ਸਮਾਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਬਤੀਤ ਕੀਤਾ। ਗਿਆਨੀ ਰਘੁਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਾਸ ਤੌਰ 'ਤੇ ਮਾਹਲਪੁਰ ਦੀ ਸੰਗਤ ਨੇ ਵਿਦੇਸ਼ੀ ਫੁੱਲਾਂ ਦੇ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਖੂਬਸੂਰਤ ਤਰੀਕੇ ਨਾਲ ਸਜਾਇਆ ਹੈ।