ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਨੂੰ ਕੀਤਾ ਸਨਮਾਨਿਤ - religious news
🎬 Watch Now: Feature Video
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ 'ਚ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਸਮਾਗਮ ਕਰਵਾਏ ਗਏ। ਇਸ ਮੌਕੇ ਐੱਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਸਮੇਤ ਹੋਰ ਸ਼ਖ਼ਸ਼ੀਅਤਾਂ ਨੇ ਸ਼ਿਰਕਤ ਕੀਤੀ। ਇਸ ਦੇ ਨਾਲ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨਵ ਨਿਯੁਕਤ ਹੋਏ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮਾਨਿਤ ਕੀਤਾ ਗਿਆ। ਐੱਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖ ਕੌਮ ਦੇ ਮਹਾਨ ਪ੍ਰਚਾਰਕ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਜਿਨ੍ਹਾਂ ਨੂੰ ਸ੍ਰੀ ਪਟਨਾ ਸਾਹਿਬ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ, ਉਹ ਸ੍ਰੀ ਅਕਾਲ ਤਖ਼ਤ ਤੇ ਸਚਖੰਡ ਸ੍ਰੀ ਹਰਿਮੰਦਿਰ ਸਾਹਿਬ ਨਤਮਸਤਕ ਹੋਣ ਲਈ ਆਏ ਹਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਰਿਮੰਦਿਰ ਸਾਹਿਬ 'ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ।