ਤਲਵੰਡੀ ਸਾਬੋ ਦਾ ਮਾਈਕਰੋ ਕੰਟੋਨਮੈਂਟ ਐਲਾਨਿਆ ਜ਼ੋਨ 7 ਅਗਸਤ ਤੱਕ ਮੁੰਕਮਲ ਬੰਦ - ਤਲਵੰਡੀ ਸਾਬੋ ਮਾਈਕਰੋ ਕੰਟੋਨਮੈਂਟ ਜ਼ੋਨ
🎬 Watch Now: Feature Video
ਬਠਿੰਡਾ: ਨਗਰ ਪੰਚਾਇਤ ਦਫ਼ਤਰ ਤਲਵੰਡੀ ਸਾਬੋ ਦੇ ਬੀਤੇ ਦਿਨੀ 7 ਮੁਲਾਜ਼ਮ ਕੋਰੋਨਾ ਪੌਜ਼ੀਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨੇ ਤਲਵੰਡੀ ਸਾਬੋ ਦੇ ਗਿੱਲਾਂ ਵਾਲਾ ਖੂਹ ਅਤੇ ਨਗਰ ਪੰਚਾਇਤ ਦਫ਼ਤਰ ਦੇ ਸਮੁੱਚੇ ਇਲਾਕੇ ਨੂੰ ਵੀਰਵਾਰ ਨੂੰ ਸਥਾਨਕ ਪ੍ਰਸ਼ਾਸਨ ਨੇ 7 ਅਗਸਤ ਤੱਕ ਮੁਕੰਮਲ ਬੰਦ ਕਰ ਦਿੱਤਾ ਹੈ। ਵੀਰਵਾਰ ਨੂੰ ਤਹਿਸੀਲਦਾਰ ਤਲਵੰਡੀ ਸਾਬੋ ਪਵਨ ਕੁਮਾਰ ਅਤੇ ਥਾਣਾ ਤਲਵੰਡੀ ਸਾਬੋ ਮੁਖੀ ਮਨਿੰਦਰ ਸਿੰਘ ਦੀ ਅਗਵਾਈ ਵਿੱਚ ਮੁਲਾਜ਼ਮਾਂ ਨੇ ਬੈਰੀਕੇਡ ਲਾ ਕੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਨਗਰ ਪੰਚਾਇਤ ਪ੍ਰਧਾਨ ਗੁਰਤਿੰਦਰ ਸਿੰਘ ਰਿੰਪੀ ਮਾਨ ਨੇ ਦੱਸਿਆ ਕਿ ਉਕਤ ਇਲਾਕੇ ਵਿੱਚ ਹੁਣ ਹਰ ਕਿਸਮ ਦੀ ਆਵਾਜਾਈ 'ਤੇ ਰੋਕ ਰਹੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕੀਤਾ ਜਾਵੇ।