ਤਰਨਤਾਰਨ: ਖੇਤੀ ਆਰਡੀਨੈਂਸ ਵਿਰੁੱਧ ਕਾਂਗਰਸੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਨੇ ਕੀਤੀ ਟ੍ਰੈਕਟਰ ਰੈਲੀ - Congress
🎬 Watch Now: Feature Video
ਤਰਨਤਾਰਨ: ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਆਰਡੀਨੈਂਸ ਦੇ ਵਿਰੋਧ ਵਿੱਚ ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿੱਚ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਟਰੈਕਟਰ ਰੋਸ ਰੈਲੀ ਕੱਢੀ ਗਈ। ਰੈਲੀ ਵਿੱਚ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਇੰਦਰਬੀਰ ਸਿੰਘ ਬੁਲਾਰੀਆ ਸਮੇਤ ਅੱਧੀ ਦਰਜਨ ਵਿਧਾਇਕਾਂ ਨੇ ਹਜ਼ਾਰਾਂ ਕਾਂਗਰਸੀ ਵਰਕਰਾਂ ਦੇ ਇਕੱਠ ਨਾਲ ਟ੍ਰੈਕਟਰਾਂ ਸਮੇਤ ਸ਼ਮੂਲੀਅਤ ਕੀਤੀ। ਰੈਲੀ ਅਮਰਕੋਟ ਦਾਣਾ ਮੰਡੀ ਤੋਂ ਸ਼ੁਰੂ ਹੋਈ ਅਤੇ ਪਿੰਡਾਂ ਵਿੱਚੋਂ ਹੁੰਦੀ ਹੋਈ ਭਿੱਖੀਵਿੰਡ ਚੌਕ ਵਿੱਚ ਪੁੱਜੀ, ਜਿਥੇ ਕੇਂਦਰ ਸਰਕਾਰ ਵਿਰੁੱਧ ਨਾਹਰੇਬਾਜ਼ੀ ਕਰਦੇ ਹੋਏ ਪੁਤਲਾ ਫੂਕਿਆ ਗਿਆ।