ਪੱਟੀ ਵਿਖੇ ਦੂਹਰੇ ਕਤਲ ਮਾਮਲੇ ‘ਚ ਪੁਲਿਸ ਨੇ 2 ਮੁਲਜ਼ਮਾਂ ਨੂੰ ਕੀਤਾ ਕਾਬੂ - Tarn Taran
🎬 Watch Now: Feature Video
ਤਰਨ ਤਾਰਨ: ਬੀਤੀ ਰਾਤ ਪੱਟੀ ਦੇ ਸਰਹਾਲੀ ਰੋਡ ਵਿਖੇ ਹੋਏ ਦੂਹਰੇ ਕਤਲ ਕਾਂਡ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਮੁਸ਼ਤੈਦੀ ਵਰਤਦੇ ਹੋਏ ਕਤਲ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਨੇ ਕਿਹਾ ਕਿ ਲਖਬੀਰ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪੱਟੀ ਨੇ ਸਾਬੀ ਨਾਮਕ ਵਿਅਕਤੀ ਦਾ ਢਾਈ ਲੱਖ ਰੁਪਿਆ ਦੇਣਾ ਸੀ, ਜਿਸ ਗੱਲ ਨੂੰ ਲੈ ਕੇ ਇਨ੍ਹਾਂ ਦੀ ਆਪਸ ਵਿੱਚ ਫ਼ੋਨ ‘ਤੇ ਤਕਰਾਰ ਹੋ ਗਈ ਅਤੇ ਇਨ੍ਹਾਂ ਵਿਅਕਤੀਆਂ ਨੇ ਟੈਮ ਪਾ ਕੇ ਸਰਹਾਲੀ ਰੋਡ ਦਾ ਇੱਕ ਦੂਜੇ ਨੂੰ ਟਾਈਮ ਦੇ ਦਿੱਤਾ। ਜਿਸ ਤੋਂ ਬਾਅਦ ਲਖਬੀਰ ਸਿੰਘ ਅਤੇ ਉਸ ਦਾ ਸਾਥੀ ਵਿਨੋਦ ਕੁਮਾਰ ਉਰਫ਼ ਗੱਟੂ ਬਾਹਮਣ ਪੁੱਤਰ ਬੇਅੰਤ ਲਾਲ ਨਿਵਾਸੀ ਪੱਟੀ ਆਪਣੇ 6 ਤੋਂ ਸੱਤ ਸਾਥੀਆਂ ਨੂੰ ਨਾਲ ਲੈ ਕੇ ਸਰਹਾਲੀ ਰੋਡ ਮੌਜੂਦ ਸੀ ਕਿ ਇੰਨੇ ਨੂੰ ਉੱਥੇ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਉਰਫ ਮੰਨਾ ਅਤੇ ਗੁਰਸੇਵਕ ਸਿੰਘ ਅਤੇ ਹੋਰ ਸਾਥੀ ਨਾਲ ਲੈ ਕੇ ਉੱਥੇ ਪਹੁੰਚ ਗਏ, ਜਿੱਥੇ ਇਨ੍ਹਾਂ ਦਾ ਆਪਸ ਵਿੱਚ ਤਕਰਾਰ ਹੋਇਆ ਜਿਸ ਤੋਂ ਬਾਅਦ ਲਖਬੀਰ ਸਿੰਘ ਅਤੇ ਵਿਨੋਦ ਕੁਮਾਰ ਉਰਫ਼ ਗੱਟੂ ਬਾਹਮਣ ਨੇ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਉੱਪਰ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਜਿਸ ਕਾਰਨ ਅਨਮੋਲਪ੍ਰੀਤ ਸਿੰਘ ਅਤੇ ਜਗਦੀਪ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਗੁਰਸੇਵਕ ਸਿੰਘ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।