ਫਿਲੌਰ ਵਿਖੇ ਅਧਿਆਪਕਾਂ ਨੇ ਕੀਤਾ ਪੰਜਾਬ ਸਰਕਾਰ ਦਾ ਪਿੱਟ ਸਿਆਪਾ

🎬 Watch Now: Feature Video

thumbnail
ਜਲੰਧਰ: ਫਿਲੌਰ ਵਿਖੇ ਛੇਵੇਂ ਤਨਖਾਹ ਕਮਿਸ਼ਨ ਦੀ ਮਿਆਦ ਵਧਾਉਣ ਤੇ ਮੁਲਾਜ਼ਮਾਂ ਵਿਚ ਭਾਰੀ ਰੋਸ ਦੇਖਣ ਨੂੰ ਮਿਲਿਆ, ਜਿੱਥੇ ਮੁਲਾਜ਼ਮਾਂ ਨੇ ਕਾਪੀਆਂ ਸਾੜ ਕੇ ਆਪਣੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮ ਆਗੂ ਯਸ਼ਪਾਲ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਦਿਸੰਬਰ 2020 ਦੀ ਛੇਵੇਂ ਪੇਅ ਕਮਿਸ਼ਨ ਨੂੰ ਲਾਗੂ ਨਾ ਕਰ ਕੇ ਮੁਲਾਜ਼ਮ ਵਰਗ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੋਂ ਜੀਐੱਸਟੀ ਦਾ ਬਕਾਇਆ ਮਿਲਣ ਦੇ ਬਾਵਜੂਦ ਵੀ ਸੂਬਾ ਸਰਕਾਰ ਵੱਲੋਂ ਡੀਏ ਦੀਆਂ ਬਾਕੀ ਰਹਿੰਦੀਆਂ ਕਿਸ਼ਤਾਂ ਨਹੀਂ ਦਿੱਤੀਆਂ ਗਈਆਂ। ਉਨ੍ਹਾਂ ਕਿਹਾ ਕਿ ਪੁਰਾਣੀਆਂ ਰਹਿੰਦੀਆਂ ਪੈਨਸ਼ਨਾਂ ਨੂੰ ਵੀ ਲਗਾਇਆ ਜਾਵੇ ਅਤੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.