ਜਲੰਧਰ ’ਚ ਅਧਿਆਪਕਾਂ ਨੇ ਫੂਕਿਆ ਸਿੱਖਿਆ ਮੰਤਰੀ ਦਾ ਪੁਤਲਾ
🎬 Watch Now: Feature Video
ਜਲੰਧਰ: ਅਧਿਆਪਕ ਯੂਨੀਅਨ ਵੱਲੋਂ ਡੀਸੀ ਦਫ਼ਤਰ ਬਾਹਰ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਰਿੰਦਰ ਕੁਮਾਰ ਨੇ ਦੱਸਿਆ ਕਿ 12 ਦਸੰਬਰ ਦੀ ਰੈਲੀ ਮੌਕੇ ਸੰਗਰੂਰ ਪ੍ਰਸ਼ਾਸਨ ਦੁਆਰਾ ਯੂਨੀਅਨ ਨੂੰ ਲਿਖਤੀ ਪੱਤਰ ਦੇਕੇ 15 ਦਸੰਬਰ ਨੂੰ ਸਿੱਖਿਆ ਮੰਤਰੀ ਨਾਲ ਗੱਲਬਾਤ ਦਾ ਸਮਾਂ ਦਿੱਤਾ ਸੀ ਤਾਂ ਜੋ ਗਰੀਬ ਬੱਚਿਆਂ ਤੋਂ ਵਸੂਲੀ ਜਾ ਰਹੀ ਪ੍ਰੀਖਿਆ ਫ਼ੀਸ ਮੁਆਫ਼ ਕਰਵਾਉਣ ਅਤੇ ਅਧਿਆਪਕਾਂ ਦੀਆਂ ਮੰਗਾਂ ’ਤੇ ਗੱਲ ਬਾਤ ਹੋ ਸਕੇ। ਪਰ ਜਦੋਂ ਅਧਿਆਪਕਾਂ ਦਾ ਵਫ਼ਦ ਚੰਡੀਗੜ੍ਹ ਸਿਵਲ ਸਕੱਤਰੇਤ ਪਹੁੁੰਚਿਆ ਤਾਂ ਅੱਗੋਂ ਅਧਿਕਾਰੀਆਂ ਨੇ ਟਾਲਮਟੋਲ ਕਰਨਾ ਸ਼ੁਰੂ ਕਰ ਦਿੱਤਾ, ਜਿਸ ਦੇ ਚਲਦੇ ਰੋਸ ਵਜੋਂ ਅਧਿਆਪਕਾਂ ਵਲੋਂ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੇਗੀ ਤਾਂ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ।