ਫ਼ਰੀਦਕੋਟ ’ਚ ਅਧਿਆਪਕਾਂ ਨੇ ਫੂਕਿਆ ਸਿੱਖਿਆ ਸਕੱਤਰ ਦਾ ਪੁਤਲਾ - ਫੂਕਿਆ ਸਿੱਖਿਆ ਸਕੱਤਰ
🎬 Watch Now: Feature Video
ਫ਼ਰੀਦਕੋਟ: ਟੀਚਰ ਯੂਨੀਅਨ ਨੇ ਵੱਖ-ਵੱਖ ਜਥੇਬੰਦੀਆਂ ਨਾਲ ਰਲ ਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ। ਉਨ੍ਹਾਂ ਕਿਹਾ ਕਿ ਲਗਾਤਾਰ ਉਨ੍ਹਾਂ ਵੱਲੋਂ ਤਾਨਾਸ਼ਾਹੀ ਫ਼ਰਮਾਨ ਦਿੱਤੇ ਜਾ ਰਹੇ ਹਨ ਜਿਸ ਦੇ ਕਾਰਨ ਅਧਿਆਪਕਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਆਨਲਾਈਨ ਕਲਾਸਾਂ ਦੇ ਨਾਂਅ ਉੱਤੇ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਤੇ ਉਨ੍ਹਾਂ ਦੀਆਂ ਜੋ ਹੋਰ ਮੰਗ ਨੇ ਉਨ੍ਹਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਇਸ ਦੇ ਕਾਰਨ ਅਧਿਆਪਕਾਂ ਵਿੱਚ ਕਾਫੀ ਰੋਸ ਹੈ ਜਿਸ ਦੇ ਚੱਲਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਪੁਤਲਾ ਫੂਕਿਆ ਗਿਆ।