ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਉਜਾੜੇ ਖ਼ਿਲਾਫ਼ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ - Teachers protest
🎬 Watch Now: Feature Video

ਜਲੰਧਰ: ਕਸਬਾ ਫਿਲੌਰ ਵਿਖੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਅਰਥੀ ਫੂਕ ਕੇ ਸਰਕਰਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਦਾ ਮੁੱਖ ਕਾਰਨ ਅਧਿਆਪਕਾਂ ’ਤੇ ਸਰਕਾਰ ਦੁਆਰਾ ਕੀਤੇ ਜਾ ਰਹੇ ਜ਼ੁਲਮ ਨੂੰ ਲੈ ਕੇ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਰੋਜ਼ਗਾਰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੀ ਗਿਣਤੀ ਵੀ ਘੱਟ ਹੋ ਚੁੱਕੀ ਹੈ ਅਤੇ ਸਰਕਾਰ ਸਿੱਖਿਆ ਦਾ ਪੂਰੀ ਤਰ੍ਹਾਂ ਉਜਾੜਾ ਕਰਨ ’ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਸੰਘਰਸ਼ ਨੂੰ ਹੋਰ ਉੱਚੇ ਪੱਧਰ ’ਤੇ ਲੈ ਕੇ ਜਾਣਗੇ।