ਫਗਵਾੜਾ ’ਚ ਅਧਿਆਪਕਾਂ ਨੇ ਕੀਤਾ ਸਰਕਾਰ ਵਿਰੁੱਧ ਪ੍ਰਦਰਸ਼ਨ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video

ਫਗਵਾੜਾ: ਬੀਤੇ ਕੱਲ੍ਹ ਪੁਰਾਣੀ ਦਾਣਾ ਮੰਡੀ ਵਿਖੇ ਸਾਂਝਾ ਅਧਿਆਪਕ ਮੋਰਚਾ ਦੇ ਮੈਂਬਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ BPEO ਦਫ਼ਤਰ ਬਾਹਰ ਕੈਪਟਨ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਮੂਹ ਅਧਿਆਪਕਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਦੌਰਾਨ ਅਧਿਆਪਕਾਂ ਨਾਲ ਵੋਟਾਂ ਲੈਣ ਲਈ ਜੋ ਵਾਅਦੇ ਕੀਤੇ ਸਨ, ਉਨ੍ਹਾਂ ’ਚ ਕੋਈ ਵੀ ਵਾਅਦਾ ਵਫ਼ਾ ਨਹੀਂ ਹੋਇਆ । ਇਸ ਦੋਰਾਨ ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਧਿਆਪਕ ਵੀ ਕਿਸਾਨਾਂ ਵਾਂਗ ਧਰਨੇ ’ਤੇ ਬੈਠਣ ਲਈ ਮਜ਼ਬੂਰ ਹੋਣਗੇ।