ਅਧਿਆਪਕਾਂ ਨੇ ਪੰਜਾਬ ਸਰਕਾਰ ਖਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ - ਸਥਾਨਕ ਟੀਚਰਜ ਹੋਮ
🎬 Watch Now: Feature Video
ਬਠਿੰਡਾ: ਸਾਂਝਾ ਅਧਿਆਪਕ ਮੋਰਚਾ(Joint Teachers Front) ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਵੀ ਕੀਤੀ। ਸਥਾਨਕ ਟੀਚਰਜ ਹੋਮ ਤੋਂ ਸ਼ੁਰੂ ਹੋਈ ਬਾਈਕ ਰੈਲੀ 'ਚ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਭਾਗ ਲਿਆ। ਇਸ ਮੌਕੇ ਉਨ੍ਹਾਂ ਇਲਜ਼ਾਮ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਸੜਕਾਂ 'ਤੇ ਉਤਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਿੱਖਿਆ ਮੰਤਰੀ ਕਈ ਵਾਰ ਮੀਟਿੰਗ ਦਾ ਸਮਾਂ ਦੇ ਕੇ ਟਾਲਾ ਵੱਟ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਕਿ ਸਰਕਾਰਾਂ ਵਲੋਂ ਸਿੱਖਿਆ ਨੂੰ ਪ੍ਰਾਈਵੇਟ ਹੱਥਾਂ 'ਚ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ।