ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹੇ ਈਟੀਟੀ ਅਧਿਆਪਕ - ਈਟੀਟੀ ਅਧਿਆਪਕਾਂ ਵੱਲੋਂ ਪ੍ਰਦਰਸ਼ਨ
🎬 Watch Now: Feature Video
ਆਪਣੀਆਂ ਮੰਗਾਂ ਨੂੰ ਲੈ ਕੇ ਈਟੀਟੀ ਅਧਿਆਪਕਾਂ ਵੱਲੋਂ ਲਗਾਤਾਰ ਜਿੱਥੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਉੱਥੇ ਹੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਜਾ ਰਹੀ ਹੈ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਬੈਕਲਾਗ ਦੀ ਪੋਸਟ ਨੂੰ ਭਰਨ ਲਈ ਬਣਾਏ ਗਏ ਪੁਰਾਣੇ ਕਨੂੰਨ ਨੂੰ ਰੱਦ ਕਰ ਨਵੇਂ ਕਨੂੰਨ ਨੂੰ ਲਿਆਇਆ ਜਾਵੇ ਜਿਸ ਵਿੱਚ ਬੈਕਲਾਗ ਦੀ ਪੋਸਟ ਲਈ ਬਾਰਵੀਂ ਪਾਸ ਅਟੇ ਟੈਟ ਪਾਸ ਨੂੰ ਨੌਕਰੀ 'ਤੇ ਰੱਖਣ ਦੀ ਮੰਗ ਕੀਤੀ ਗਈ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਉਨ੍ਹਾਂ ਨੂੰ ਮੰਗਾਂ ਮੰਨਣ ਲਈ ਬਹੁਤ ਵਾਰ ਭਰੋਸਾ ਦਿੱਤਾ ਹੈ ਪਰ ਅਜੇ ਤਕ ਕੋਈ ਮੰਗ ਨਹੀਂ ਮੰਨੀ ਗਈ। ਪ੍ਰਦਰਸ਼ਨ ਕਰ ਰਹੇ ਅਧਿਆਪਕ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਗਏ ਹਨ ਅਤੇ ਕਈ ਅਧਿਆਪਕ ਭੁੱਖ ਹੜਤਾਲ 'ਤੇ ਵੀ ਬੈਠੇ ਹਨ। ਮੀਡੀਆ ਨਾਲ ਗੱਲਬਾਤ ਕਰਦੇ ਅਧਿਆਪਕਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਹੁਣ ਵੀ ਉਨ੍ਹਾਂ ਦੀਆਂ ਮੰਗਾਂ 'ਤੇ ਕੋਈ ਧਿਆਨ ਨਾ ਦਿੱਤਾ ਤਾਂ ਉਹ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਣਗੇ।