Assembly Elections 2022: ਸਿੱਖਿਆ ਮੰਤਰੀ ਦੇ ਹਲਕੇ 'ਚ ਗਰਜੇ ਅਧਿਆਪਕ - ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈਕੇ ਰੋਸ ਮਾਰਚ
🎬 Watch Now: Feature Video
ਜਲੰਧਰ: ਸਿੱਖਿਆ ਮੰਤਰੀ ਦੇ ਚੋਣ ਹਲਕੇ ਜਲੰਧਰ ਕੈਂਟ (Jalandhar Kent Assembly Constituency) ਵਿੱਚ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈਕੇ ਰੋਸ ਮਾਰਚ ਕੱਢਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਮੰਗਾਂ ਨੂੰ ਲੈਕੇ ਚੰਨੀ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਮਿੱਠੀਆਂ ਗੋਲੀਆਂ ਹੀ ਦਿੱਤੀਆਂ ਜਾ ਰਹੀਆਂ ਹਨ ਪਰ ਉਨ੍ਹਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ ਜਿਸ ਕਰਕੇ ਮਜ਼ਬੂਰਨ ਉਨ੍ਹਾਂ ਨੂੰ ਸਿੱਖਿਆ ਮੰਤਰੀ ਅਤੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹਣਾ ਪਿਆ ਹੈ। ਗੁੱਸੇ ਵਿੱਚ ਆਏ ਅਧਿਆਪਕਾਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉੁਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।