ਸਕੂਲਾਂ 'ਚ ਛੁੱਟੀਆਂ ਕਰਨ ਦੇ ਫ਼ੈਸਲੇ 'ਤੇ ਅਧਿਆਪਕਾਂ ਨੇ ਚੁੱਕੇ ਸਵਾਲ - school closings due to corona virus
🎬 Watch Now: Feature Video
ਰੋਪੜ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਵੇਖਦੇ ਹੋਏ ਪੰਜਾਬ ਦੇ ਸਕੂਲ 31 ਮਾਰਚ ਤੱਕ ਬੰਦ ਕੀਤੇ ਜਾਣ ਦੇ ਫ਼ੈਸਲੇ 'ਤੇ ਅਧਿਆਪਕਾਂ ਨੇ ਸਵਾਲ ਚੁੱਕੇ ਹਨ। ਐਸਸੀ ਬੀਸੀ ਅਧਿਆਪਕ ਯੂਨੀਅਨ ਦੇ ਸਾਬਕਾ ਪ੍ਰਧਾਨ ਤੇ ਸੇਵਾ ਮੁਕਤ ਪ੍ਰਿੰਸੀਪਲ ਜਗਦੀਸ਼ ਸਿੰਘ ਹਵੇਲੀ ਨੇ ਕਿਹਾ ਕਿ ਕੋਰੋਨਾ ਤੋਂ ਬਚਣ ਲਈ ਸਕੂਲ ਬੰਦ ਕੀਤੇ ਗਏ ਪਰ ਜਿਨ੍ਹਾਂ ਬੱਚਿਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਉਨ੍ਹਾਂ ਬੱਚਿਆਂ ਨੂੰ ਕੋਰੋਨਾ ਤੋਂ ਬਚਾਉਣ ਲਈ ਸਰਕਾਰ ਨੇ ਕੀ ਪ੍ਰਬੰਧ ਕੀਤੇ ਹਨ?