ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਿਲਡਿੰਗ ‘ਤੇ ਚੜ੍ਹ ਅਧਿਆਪਕਾਂ ਨੇ ਖੁਦਕੁਸ਼ੀ ਦੀ ਦਿੱਤੀ ਧਮਕੀ - ਸਰਕਾਰ ਨੂੰ ਵੱਡੀ ਚਿਤਾਵਨੀ
🎬 Watch Now: Feature Video
ਮੁਹਾਲੀ:ਸੂਬੇ ਚ ਅਧਿਆਪਕਾਂ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਅੱਜ ਮੁਹਾਲੀ ਚ ਪੰਜਾਬ ਸਕੂਲ ਸਿੱਖਿਆ ਬੋਰਡ(Punjab School Education Board ) ਦੇ ਦਫਤਰ ਦੀ ਬਿਲਡਿੰਗ ਤੇ ਚੜ੍ਹ ਕੇ ਸੂਬਾ ਸਰਕਾਰ (State Government) ਤੇ ਸਿੱਖਿਆ ਵਿਭਾਗ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ।ਇਸ ਦੌਰਾਨ ਪ੍ਰਦਰਸ਼ਨਕਾਰੀ ਅਧਿਆਪਕਾਂ(Protesting teachers) ਦੇ ਵੱਲੋਂ ਆਪਣੇ ਹੱਥਾਂ ਦੇ ਵਿੱਚ ਪੈਟਰੋਲ ਦੀਆਂ ਬੋਤਲਾਂ ਵੀ ਫੜ੍ਹੀਆਂ ਹੋਈਆਂ ਸਨ।ਅਧਿਆਪਕਾਂ ਵੱਲੋਂ ਵੱਡੀ ਗਿਣਤੀ ਦੇ ਵਿੱਚ ਸਿੱਖਿਆ ਬੋਰਡ ਦੇ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਉਨ੍ਹਾਂ ਚੋਂ ਕੁਝ ਅਧਿਆਪਕ ਗੁੱਸੇ ਚ ਆ ਕੇ ਸਿੱਖਿਆ ਬੋਰਡ ਦੀ ਬਿਲਡਿੰਗ ਤੇ ਚੜ੍ਹ ਗਏ ਤੇ ਸਰਕਾਰ ਨੂੰ ਵੱਡੀ ਚਿਤਾਵਨੀ ਵੀ ਦਿੱਤੀ ਗਈ।ਅਧਿਆਪਕਾਂ ਨੇ ਸਰਕਾਰ ਤੇ ਇਲਜ਼ਮ ਲਗਾਇਆ ਹੈ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕਰ ਰਹੀ ਹੈ ਤੇ ਸਰਕਾਰ ਉਨ੍ਹਾਂ ਨੂੰ ਖੁਦਕੁਸ਼ੀ ਕਰਨ ਦੇ ਲਈ ਮਜ਼ਬੂਰ ਕਰ ਰਹੀ ਹੈ।