ਸ਼ਹੀਦ ਮਨਜੀਤ ਸਿੰਘ ਦੇ ਸਸਕਾਰ ਮੌਕੇ ਪਰਿਵਾਰ ਦਾ ਵਿਲਾਪ ਦੇਖ ਸਭ ਦੇ ਅੱਖਾਂ ਚੋਂ ਵਗੇ ਹੰਝੂ - ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ
🎬 Watch Now: Feature Video
ਹੁਸ਼ਿਆਰਪੁਰ: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ-ਨਾਲ ਇਕ ਚੌਕੀ ਨੇੜੇ ਗਸ਼ਤ ਦੌਰਾਨ ਬਾਰੂਦੀ ਸੁਰੰਗ ਦੇ ਧਮਾਕੇ 'ਚ ਇਕ ਅਧਿਕਾਰੀ ਸਮੇਤ ਫੌਜ ਦੇ 2 ਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਸਿਪਾਹੀ ਮਨਜੀਤ ਸਿੰਘ ਵੀ ਸ਼ਾਮਲ ਸਨ। ਜਿਨ੍ਹਾਂ ਨੇ ਦੇਸ਼ ਦੀ ਸੇਵਾ ਅਤੇ ਰੱਖਿਆ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਦੱਸ ਦਈਏ ਕਿ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਵਿਖੇ ਪਹੁੰਚ ਚੁੱਕੀ ਹੈ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਹੈ।