ਮਾਸਕ ਨਾ ਪਾਉਣ ਵਾਲਿਆਂ ਦੀ ਖੈਰ ਨਹੀਂ
🎬 Watch Now: Feature Video
ਸੰਗਰੂਰ: ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸਿਹਤ ਵਿਭਾਗ ਵੱਲੋਂ ਇਸ ਮਹਾਂਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਲਗਾਤਾਰ ਘਰਾਂ 'ਚ ਰਹਿਣ, ਸੋਸ਼ਲ ਡਿਸਟੈਂਸਿੰਗ ਰੱਖਣ ਤੇ ਮਾਸਕ ਆਦਿ ਪਾਉਣ ਦੀ ਸਖ਼ਤ ਹਿਦਾਇਤ ਦਿੱਤੀ ਗਈ ਹੈ। ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤੇ ਜਾਣ ਮਗਰੋਂ ਵੀ ਕੁੱਝ ਲੋਕ ਅਜੇ ਵੀ ਕਾਨੂੰਨ ਦੀ ਉਲੰਘਣਾ ਕਰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਨਜ਼ਾਰਾ ਸੰਗਰੂਰ ਦੇ ਕਸਬਾ ਲਹਿਰਾਗਾਗਾ 'ਚ ਵੇਖਣ ਨੂੰ ਮਿਲਿਆ। ਤਹਿਸੀਲਦਾਰ ਨੇ ਦੱਸਿਆ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਿਰਦੇਸ਼ਾਂ ਮੁਤਾਬਕ ਕੰਮ ਕਰ ਰਹੇ ਹਨ ਤਾਂ ਜੋ ਕੋਈ ਵੀ ਵਿਅਕਤੀ ਬਿਨ੍ਹਾਂ ਮਾਸਕ ਤੋਂ ਘਰੋਂ ਬਾਹਰ ਨਾ ਨਿਕਲੇ ਤੇ ਨਾਂ ਹੀ ਸੜਕ 'ਤੇ ਥੁੱਕੇ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਾਅ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੀ ਹਿਦਾਇਤਾਂ ਨੂੰ ਲੋਕ ਹਲਕੇ 'ਚ ਲੈ ਰਹੇ ਹਨ ਜਦਕਿ ਇਸ ਮਹਾਂਮਾਰੀ ਦਾ ਅਜੇ ਤੱਕ ਕੋਈ ਇਲਾਜ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕਰ ਰਹੇ ਹਨ। ਉੱਥੇ ਹੀ ਦੂਜੇ ਪਾਸੇ ਲੋਕਾਂ ਨੇ ਮਾਸਕ ਲਈ 500 ਰੁਪਏ ਦਾ ਜੁਰਮਾਨਾ ਜਿਆਦਾ ਦੱਸਿਆ।