ਸਾਕਾ ਨੀਲਾ ਤਾਰਾ: ਤੇਜਾ ਸਿੰਘ ਸਮੁੰਦਰੀ ਹਾਲ ਦੀ ਇਮਾਰਤ ਨੂੰ ਪੰਹੁਚਿਆ ਸੀ ਨੁਕਸਾਨ
🎬 Watch Now: Feature Video
ਦਰਬਾਰ ਸਾਹਿਬ 'ਤੇ ਹੋਏ ਹਮਲੇ ਨੂੰ 35 ਸਾਲ ਪੂਰੇ ਹੋਣ ਜਾ ਰਹੇ ਹਨ ਤੇ ਹਮਲੇ ਦੌਰਾਨ ਤੇਜ਼ਾ ਸਿੰਘ ਸਮੁੰਦਰੀ ਹਾਲ 'ਤੇ ਚੱਲੀਆਂ ਗੋਲੀਆਂ ਦੇ ਨਿਸ਼ਾਨ ਇਮਾਰਤ 'ਤੇ ਅੱਜ ਵੀ ਮੌਜੂਦ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਮਾਰਤ 'ਤੇ ਲੱਗੀਆਂ ਗੋਲੀਆਂ ਦੇ ਨਿਸ਼ਾਨ ਅੱਜ ਵੀ ਸੰਭਾਲੇ ਗਏ ਹਨ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਰੂਪ ਸਿੰਘ ਦਾ ਕਹਿਣਾ ਹੈ ਕਿ ਤੇਜ਼ਾ ਸਿੰਘ ਸਮੁੰਦਰੀ ਹਾਲ ਜੋ ਕਿ ਸ਼੍ਰੋਮਣੀ ਕਮੇਟੀ ਦਾ ਮੁੱਖ ਦਫ਼ਤਰ ਸੀ, ਜਿਨ੍ਹਾਂ 'ਤੇ ਚੱਲੇ ਗੋਲੀਆਂ ਦੇ ਨਿਸ਼ਾਨਾਂ ਦੇ ਆਲੇ-ਦੁਆਲੇ ਸਟੀਲ ਦੇ ਫਰੇਮ ਲਗਵਾਏ ਗਏ ਹਨ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਨ੍ਹਾਂ ਤੋਂ ਜਾਣੂ ਕਰਵਾਇਆ ਜਾ ਸਕੇ।