ਕੱਚੇ ਪੀ.ਆਰ.ਟੀ.ਸੀ ਕਾਮਿਆਂ ਨੇ ਕੀਤਾ ਬੱਸ ਅੱਡੇ ਦਾ ਗੇਟ ਬੰਦ
🎬 Watch Now: Feature Video
ਬਰਨਾਲਾ : ਪੀ.ਆਰ.ਟੀ.ਸੀ ਸਮੇਤ ਸਮੁੱਚੀਆਂ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਬਰਨਾਲਾ ਵਿੱਚ ਪੀ.ਆਰ.ਟੀ.ਸੀ ਦੇ ਕੱਚੇ ਕਾਮਿਆਂ ਵੱਲੋਂ ਬਰਨਾਲਾ ਦੇ ਬੱਸ ਅੱਡੇ ਦੇ ਗੇਟ ਨੂੰ ਬੰਦ ਕਰਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਵੱਲੋਂ ਰੈਗੂਲਰ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਚੋਣਾਂ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪ੍ਰੰਤੂ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਹੋਇਆ। ਜਿਸ ਕਰਕੇ ਉਨ੍ਹਾਂ ਨੂੰ ਪੱਕੇ ਹੋਣ ਲਈ ਸੰਘਰਸ਼ ਕਰਨਾ ਪੈ ਰਿਹਾ ਹੈ।