ਟੈਂਟ ਸਰਵਿਸ, ਡੀਜੇ, ਫਲਾਵਰ ਡੈਕੋਰੇਸ਼ਨ ਵਾਲਿਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ - ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ

🎬 Watch Now: Feature Video

thumbnail

By

Published : Sep 16, 2020, 6:38 PM IST

ਰੂਪਨਗਰ: ਕੋਰੋਨਾ ਕਾਰਨ ਕੰਮ ਬੰਦ ਹੋਣ ਉੱਤੇ ਟੈਂਟ ਸਰਵਿਸ, ਡੀਜੇ ਤੇ ਫਲਾਵਰ ਡੈਕੋਰੇਸ਼ਨ ਦਾ ਕੰਮ ਕਰਨ ਵਾਲਿਆਂ ਨੇ ਅੱਜ ਸੜਕਾਂ ਉੱਤੇ ਉੱਤਰ ਕੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰ ਰੋਸ ਪ੍ਰਦਰਸ਼ਨ ਕੀਤਾ। ਟੈਂਟ ਹਾਊਸ ਮਾਲਕ ਦਾ ਕਹਿਣਾ ਹੈ ਕਿ ਕੋਰੋਨਾ ਮਹਾਂਮਾਰੀ ਕਾਰਨ ਪਹਿਲਾਂ ਹੀ ਉਨ੍ਹਾਂ ਦਾ ਕੰਮ ਪਿਛਲੇ 6 ਮਹੀਨਿਆਂ ਤੋਂ ਬੰਦ ਪਿਆ ਹੈ ਜਿਸ ਕਾਰਨ ਉਨ੍ਹਾਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੇ ਸਮਾਜਿਕ ਪ੍ਰੋਗਰਾਮਾਂ ਵਿੱਚ ਇਕੱਠ ਕਰਨ ਤੋਂ ਮਨਾਹੀ ਕੀਤੀ ਹੈ ਤੇ ਵਿਆਹ ਵਾਲੇ ਪ੍ਰੋਗਰਾਮਾਂ ਵਿੱਚ 30 ਤੋਂ ਵੱਧ ਲੋਕਾਂ ਨੂੰ ਆਉਣ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਸਮਾਜਿਕ ਪ੍ਰੋਗਰਾਮਾਂ ਵਿੱਚ ਲੋਕਾਂ ਦੀ ਆਮਦ ਨੂੰ 100 ਕੀਤਾ ਜਾਵੇ ਤਾਂ ਜੋ ਉਨ੍ਹਾਂ ਦਾ ਵੀ ਕੰਮ ਮੁੜ ਚਾਲੂ ਹੋ ਸਕੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.