ਟਰਾਂਸਫਾਰਮਰ 'ਚ ਲੱਗੀ ਭਿਆਨਕ ਅੱਗ, ਕੜੀ ਮੁਸ਼ੱਕਤ ਨਾਲ ਪਾਇਆ ਕਾਬੂ
🎬 Watch Now: Feature Video
ਜਲੰਧਰ: ਸਰਜੀਕਲ ਕੰਪਲੈਕਸ ਕੋਲ ਬਿਜਲੀ ਦੇ ਟਰਾਂਸਫਾਰਮਰ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੀ ਸੂਚਨਾ ਮਿਲਦੇ ਹੀ ਦਮਕਲ ਵਿਭਾਗ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਤਿੰਨ ਘੰਟੇ ਦੀ ਕੜੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ। ਦਮਕਲ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕੇ ਦੋ ਗੱਡੀਆਂ ਦੇ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਟਰਾਂਸਫਾਰਮਰ ਦਾ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ। ਅੱਗ ਦੇ ਕਾਰਨ ਕਿਸੇ ਨੂੰ ਵੀ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਟਰਾਂਸਫਾਰਮਰ ਪੂਰੀ ਤਰ੍ਹਾਂ ਸੜ ਗਿਆ।