ਬੱਸ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟਕੱਰ, ਵੇਖੋ ਵੀਡੀਓ - Malerkotla News
🎬 Watch Now: Feature Video
ਮਲੇਰਕੋਟਲਾ: ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਦੇ ਸਾਹਮਣੇ ਪੀਆਰਟੀਸੀ ਇੱਕ ਮਿੰਨੀ ਬੱਸ ਅਤੇ ਮੋਟਰਸਾਈਕਲ ਦੇ ਵਿਚਾਲੇ ਭਿਆਨਕ ਟਕੱਰ ਹੋ ਗਈ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਦੋਵੇਂ ਨੌਜਵਾਨ ਗੰਭੀਰ ਜ਼ਖ਼ਮੀ ਹਨ। ਹਾਦਸੇ ਤੋਂ ਬਾਅਦ ਜ਼ਖ਼ਮੀ ਹਾਲਤ 'ਚ ਨੌਜਵਾਨਾਂ ਨੂੰ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ ਲੈ ਜਾਇਆ ਗਿਆ, ਜਿਸ ਤੋਂ ਬਾਅਦ ਉਨ੍ਹਾਂ ਦੀ ਗੰਭੀਰ ਹਾਲਤ ਵੇਖਦੇ ਹੋਏ ਰਾਜਿੰਦਰਾ ਹਸਪਤਾਲ ਪਟਿਆਲਾ ਰੈਫਰ ਕਰ ਦਿੱਤਾ ਗਿਆ ਹੈ। ਨੌਜਵਾਨਾਂ ਦੀ ਪਛਾਣ ਮਿੱਠੂ ਦਾਸ ਤੇ ਧਰਮਿੰਦਰ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।