LPG GAS TANKER ਨੂੰ ਲੱਗੀ ਭਿਆਨਕ ਅੱਗ, ਇੱਕ ਦਰਜਨ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ - ਦਹਿਸ਼ਤ ਦਾ ਮਾਹੌਲ
🎬 Watch Now: Feature Video
ਬਠਿੰਡਾ: ਬਠਿੰਡਾ ਸ੍ਰੀ ਅੰਮ੍ਰਿਤਸਰ ਸਾਹਿਬ ਨੈਸ਼ਨਲ ਹਾਈ ਵੇਅ 'ਤੇ ਪਿੰਡ ਜੀਦਾ ਨੇੜੇ ਐੱਲਪੀਜੀ ਗੈੱਸ ਟੈਂਕਰ ਨੂੰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬਿਗ੍ਰੇਡ ਬਠਿੰਡਾ ਮੌਕੇ ਉੱਤੇ ਪਹੁੰਚਿਆ। ਪਰ ਗੈਸ ਟੈਂਕਰ ਨੂੰ ਭਿਆਨਕ ਅੱਗ ਲੱਗੀ ਹੋਣ ਕਾਰਨ ਫਰੀਦਕੋਟ ਤੇ ਕੋਟਕਪੂਰਾ ਅਤੇ ਐੱਨਐੱਫਐੱਲ ਬਠਿੰਡਾ ਤੋਂ ਫਾਇਰ ਟੈਂਡਰ ਮੰਗਵਾਏ ਗਏ। ਗੈਸ ਟੈਂਕਰ ਨੂੰ ਅੱਗ ਲੱਗੀ ਹੋਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮੌਕੇ ਉੱਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਕਰੀਬ ਇੱਕ ਦਰਜਨ ਗੱਡੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ ਉੱਤੇ ਕਾਬੂ ਪਾਇਆ।
Last Updated : May 31, 2021, 10:13 AM IST