ਨਾਭਾ ਵਿਖੇ ਸ਼ਰਧਾ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ - ਕਿਰਪਾਲ ਸਿੰਘ ਬਡੂੰਗਰ
🎬 Watch Now: Feature Video
ਨਾਭਾ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 355ਵੇਂ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਡੇਰਾ ਬਾਬਾ ਅਜਾਪਾਲ ਘੋੜਿਆਂਵਾਲਾ ਸਾਹਿਬ ਤੋਂ ਰਵਾਨਾ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਬੀਤੇ ਸਮੇਂ ਦੌਰਾਨ ਮੁਗਲਾਂ ਨੇ ਪੰਜਾਬ 'ਤੇ ਅੱਤਿਆਚਾਰ ਕੀਤੇ ਸੀ ਉਹੀ ਹੁਣ ਕੇਂਦਰ ਸਰਕਾਰ ਕਰ ਰਹੀ ਹੈ। ਬਡੂੰਗਰ ਨੇ ਕਿਹਾ ਕਿ ਕਿਸਾਨਾਂ ਦਾ ਜੋ ਧਰਨਾ ਪੂਰੇ ਦੇਸ਼ ਵਿਆਪੀ ਚੱਲ ਰਿਹਾ ਹੈ ਉਸ ਨੂੰ ਫੇਲ੍ਹ ਕਰਨ ਲਈ ਮੋਦੀ ਸਰਕਾਰ ਕੋਈ ਕਸਰ ਨਹੀਂ ਛੱਡ ਰਹੀ। ਜਦੋਂਕਿ ਪ੍ਰਧਾਨਮੰਤਰੀ ਮੋਦੀ ਦੇ ਮਨ ਵਿੱਚ ਨਿਮਰਤਾ, ਲੱਖਾਂ ਲੋਕਾਂ ਦੇ ਲਈ ਪਿਆਰ ਹੋਣਾ ਚਾਹੀਦਾ ਹੈ ਤੇ ਉਨ੍ਹਾਂ ਨੂੰ ਛੇਤੀ ਹੀ ਕਿਸਾਨੀ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ।