ਧੂਮਧਾਮ ਨਾਲ ਮਨਾਇਆ ਗੁਰੂ ਰਵਿਦਾਸ ਦਾ 644ਵਾਂ ਪ੍ਰਕਾਸ਼ ਦਿਹਾੜਾ - ਸ੍ਰੀ ਗੁਰੂ ਰਵਿਦਾਸ ਜੀ
🎬 Watch Now: Feature Video
ਬਠਿੰਡਾ: ਸ਼ਹਿਰ ਵਿੱਚ ਗੁਰੂ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ। ਇਸ ਮੌਕੇ ਸਥਾਨਕ ਲੋਕਾਂ ਵੱਲੋਂ ਧਾਰਮਿਕ ਪ੍ਰੋਗਰਾਮ ਕੀਤੇ ਗਏ। ਸਥਾਨਕ ਵਾਸੀ ਅਨਿਲ ਕੁਮਾਰ ਨੇ ਦੱਸਿਆ ਕਿ ਇਸ ਵਾਰ ਪਹਿਲੀ ਵਾਰ ਅਸੀ ਸਾਰਿਆਂ ਨੇ ਮਿਲ ਕੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਹੈ। ਨਾਲ ਹੀ ਸਥਾਨਕ ਵਾਸੀਆਂ ਨੇ ਇਹ ਫੈਸਲਾ ਕੀਤਾ ਹੈ ਕਿ ਉਹ ਹਰ ਸਾਲ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਉਣਗੇ। ਇਸ ਪ੍ਰੋਗਰਾਮ ’ਚ ਐੱਮਸੀ ਚਰਨਜੀਤ ਸਿੰਘ ਨੇ ਸ਼ਿਰਕਤ ਕੀਤੀ ਜਿਨ੍ਹਾਂ ਨੇ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵੀਦਾਸ ਦੀ ਦੇ ਦਿਖਾਏ ਰਸਤੇ ’ਤੇ ਚੱਲਣ ਦੀ ਲੋੜ ਹੈ।