ਨਿਗਮ ਚੋਣਾਂ: ਘੱਟ ਸੀਟਾਂ ਆਉਣ ’ਤੇ ਆਪ ਦੇ ਜ਼ਿਲ੍ਹਾ ਪ੍ਰਧਾਨ ਨੇ ਦਿੱਤਾ ਅਸਤੀਫ਼ਾ - ਪਹਿਲਾ ਇੰਨੀ ਜ਼ਿਆਦਾ ਧੱਕੇਸ਼ਾਹੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-10707763-242-10707763-1613831723658.jpg)
ਫਤਿਹਗੜ੍ਹ ਸਾਹਿਬ: ਨਗਰ ਕੌਂਸਲ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਇੱਕ ਵਿਸ਼ੇਸ਼ ਮੀਟਿੰਗ ਸਰਹਿੰਦ ਵਿਖੇ ਹੋਈ, ਜਿਸ ਵਿੱਚ ਸੀਨੀਅਰ ਆਗੂ ਅਤੇ ਜ਼ਿਲ੍ਹੇ ਵਿੱਚ ਨਗਰ ਕੌਂਸਲ ਚੋਣ ਲੜਨ ਵਾਲੇ ਉਮੀਦਵਾਰ ਵੀ ਸ਼ਾਮਲ ਹੋਏ। ਇਸ ਬੈਠਕ ਦੌਰਾਨ ਨਗਰ ਕੌਂਸਲ ਚੋਣਾਂ ’ਚ ਪਾਰਟੀ ਦੀਆਂ ਘੱਟ ਸੀਟਾਂ ਆਉਣ ਤੋਂ ਬਾਅਦ ਨੈਤਿਕਤਾ ਦੇ ਤੌਰ 'ਤੇ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਬਲਾੜਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਮੌਕੇ ਬਲਾੜਾ ਨੇ ਕਾਂਗਰਸ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਾਂਗਰਸ ਨੇ ਜਿੰਨੀ ਧੱਕੇਸ਼ਾਹੀ ਨਗਰ ਕੌਂਸਲ ਵਿੱਚ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸੱਤਾਧਾਰੀ ਪਾਰਟੀ ਵੱਲੋਂ ਪਹਿਲਾ ਇੰਨੀ ਜ਼ਿਆਦਾ ਧੱਕੇਸ਼ਾਹੀ ਕਦੇ ਨਹੀ ਕੀਤੀ ਗਈ।