ਕੋਰੋਨਾ ਦੀਆਂ ਨਵੀਆਂ ਹਦਾਇਤਾਂ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ - ਐਸਡੀਐਮ ਅਜਨਾਲਾ ਡਾ. ਦੀਪਕ ਭਾਟੀਆ
🎬 Watch Now: Feature Video
ਅਜਨਾਲਾ: ਕੋਰੋਨਾ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਬੀਤੇ ਦਿਨ ਡੀਸੀ ਅੰਮ੍ਰਿਤਸਰ ਵੱਲੋਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਸਦੇ ਚਲਦੇ ਐੱਸਡੀਐੱਮ ਅਜਨਾਲਾ ਵੱਲੋਂ ਨਵੀਆਂ ਹਦਾਇਤਾਂ ਮੁਤਾਬਿਕ ਤਿਆਰੀਆਂ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਡੀਐਮ ਅਜਨਾਲਾ ਡਾ. ਦੀਪਕ ਭਾਟੀਆ ਨੇ ਕਿਹਾ ਕਿ ਸਰਕਾਰ ਦੀਆਂ ਹਿਦਾਇਤਾਂ ਮੁਤਬਿਕ ਉਹਨਾਂ ਵੱਲੋਂ ਸਾਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਇਨਡੋਰ 100 ਅਤੇ ਆਊਟਡੋਰ 200 ਤੋਂ ਵੱਧ ਲੋਕਾਂ ਦਾ ਇਕੱਠ ਨਹੀਂ ਹੋਣ ਦਿੱਤਾ ਜਾਏਗਾ। ਉਹਨਾਂ ਕਿਹਾ ਕਿ ਅਸੀਂ ਪਹਿਲਾਂ ਹੀ ਚੈਕਿੰਗ ਸੰਬੰਧੀ ਟੀਮਾਂ ਦਾ ਗਠਨ ਕਰ ਲਿਆ ਸੀ ਤੇ ਜਿੱਥੇ ਵੀ ਢਿੱਲ ਜਾ ਸ਼ਿਕਾਇਤ ਮਿਲਦੀ ਹੈ ਉਥੇ ਕਾਰਵਾਈ ਕੀਤੀ ਜਾਵੇਗੀ।