ਮਹਿੰਗਾਈ ਦੇ ਵਿਰੋਧ ’ਚ ਅਕਾਲੀ ਦਲ ਨੇ ਪੰਜਾਬ ਸਰਕਾਰ ਤੇ ਕੇਂਦਰ ਖਿਲਾਫ਼ ਖੋਲ੍ਹਿਆ ਮੋਰਚਾ - ਲਗਾਤਾਰ ਵਧ ਰਹੀ ਮਹਿੰਗਾਈ
🎬 Watch Now: Feature Video
ਫਿਰੋਜ਼ਪੁਰ: ਲਗਾਤਾਰ ਵਧ ਰਹੀ ਮਹਿੰਗਾਈ ਦੇ ਰੋਸ ਵੱਜੋਂ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ। ਦੱਸ ਦਈਏ ਅਕਾਲੀ ਦਲ ਦੇ ਵਰਕਰਾਂ ਨੇ ਰੋਸ ਵਜੋਂ ਡੀਸੀ ਦਫਤਰ ਦੇ ਸਾਹਮਣੇ ਵਿਸ਼ਾਲ ਧਰਨਾ ਲਾਇਆ ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਦੱਸ ਦਈਏ ਕਿ ਇਸ ਧਰਨੇ ਦੀ ਅਗਵਾਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਵੱਲੋਂ ਕੀਤੀ ਗਈ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ 4 ਸਾਲ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਫੜ ਕੇ ਪੰਜਾਬ ਦੇ ਲੋਕਾਂ ਨਾਲ ਕਈ ਵਾਅਦੇ ਕੀਤੇ ਸੀ ਪਰ ਅੱਜ ਤੱਕ ਉਹ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ ਜਿਸ ਕਾਰਨ ਉਹ ਇਸ ਧਰਨੇ ਰਾਹੀ ਕੈਪਟਨ ਅਮਰਿੰਦਰ ਸਿੰਘ ਨੂੰ ਜਗਾਉਣਾ ਚਾਹੁੰਦੇ ਹਨ।